ਸੁਖਪਾਲ ਖਹਿਰਾ ਨੂੰ ਸਦਨ ਦੀ ਮਰਿਆਦਾ ਭੰਗ ਕਰਨ ਦੇ ਦੋਸ਼ ’ਚ ਪੰਜਾਬ ਵਿਧਾਨ ਸਭਾ ’ਚੋਂ ਕੀਤਾ ਮੁਅੱਤਲ
ਚੰਡੀਗੜ੍ਹ/ਏ.ਟੀ.ਨਿਊਜ਼ :ਅੱਜ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੇ ਦੂਜੇ ਦਿਨ ਭਾਰੀ ਹੰਗਾਮਾ ਹੋਇਆ। ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮੰਦੀ ਸ਼ਬਦਾਵਲੀ ਬੋਲਣ ਦੇ ਦੋਸ਼ ਹੇਠ ਅਤੇ ਸਦਨ ਦੀ ਮਰਿਆਦਾ ਭੰਗ ਕਰਨ ਦੇ ਦੋਸ਼ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਰਹਿੰਦੇ ਸੈਸ਼ਨ ਲਈ ਪੰਜਾਬ ਵਿਧਾਨ ਸਭਾ ’ਚੋਂ ਮੁਅੱਤਲ ਕਰ ਦਿੱਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰਦਿਆਂ ਕਿਹਾ ਕਿ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਸਦਨ ਦੀ ਮਰਿਆਦਾ ਭੰਗ ਕਰਦਿਆਂ ਮੰਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ। ਵਾਰ-ਵਾਰ ਮਨ੍ਹਾਂ ਕਰਨ ਦੇ ਬਾਵਜੂਦ ਚੇਅਰ ਦੇ ਵੈੱਲ ’ਚ ਆਏ ਅਤੇ ਚੇਅਰ ਦੇ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤੀ। ਰਹਿੰਦੇ ਸੈਸ਼ਨ ਲਈ ਸਦਨ ’ਚੋਂ ਮੁਲਤਵੀ ਕਰਨ ਦੀ ਮੰਗ ਉੱਠੀ, ਜਿਸ ਤੋਂ ਬਾਅਦ ਸਪੀਕਰ ਨੇ ਉਨ੍ਹਾਂ ਨੂੰ ਰਹਿੰਦੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ।
ਇਸ ਮੌਕੇ ਹਰਪਾਲ ਚੀਮਾ ਨੇ ਇਹ ਵੀ ਕਿਹਾ ਕਿ ਸੁਖਪਾਲ ਖਹਿਰਾ ਭੱਦੀ ਸ਼ਬਦਾਵਲੀ ਵਰਤ ਕੇ ਪੰਜਾਬ ਦੇ ਲੱਖਾਂ ਮਜ਼ਦੂਰਾਂ ਦਾ ਅਪਮਾਨ ਕਰ ਰਹੇ ਸਨ, ਜਿਨ੍ਹਾਂ ਦੇ ਬੱਚੇ ਇਸ ਵਿਧਾਨ ਸਭਾ ’ਚ ਚੁਣ ਕੇ ਆਏ ਹਨ। ਇਸ ਦੌਰਾਨ ਸਦਨ ਵਿੱਚ ਸਰਬ ਸੰਮਤੀ ਨਾਲ ਮਤਾ ਪਾਸੇ ਕਰਕੇ ਸੁਖਪਾਲ ਖਹਿਰਾ ਨੂੰ ਸੈਸ਼ਨ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ।

Comments (0)