ਲੂਇਸਿਆਨਾ ਵਿਚ ਇਕ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿਚ 6 ਜ਼ਖਮੀ, 2 ਦੀ ਹਾਲਤ ਗੰਭੀਰ

ਅੰਮ੍ਰਿਤਸਰ ਟਾਈਮਜ਼ ਬਿਊਰੋ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਲੂਇਸਿਆਨਾ ਰਾਜ ਵਿਚ ਇਕ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿਚ 6 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ ਜਿਨਾਂ ਵਿਚੋ 2 ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਵੈਬਸਟਰ ਪਾਰਿਸ਼ ਸ਼ੈਰਿਫ ਜੈਸਨ ਪਾਰਕਰ ਅਨੁਸਾਰ ਗੋਲੀਬਾਰੀ ਡਬਰਲੀ ਵਿਚ ਰਾਤ ਵੇਲੇ ਚੱਲ ਰਹੀ ਇਕ ਪਾਰਟੀ ਦੌਰਾਨ ਹੋਈ। ਉਨਾਂ ਕਿਹਾ ਕਿ ਅੱਧੀ ਰਾਤ ਤੋਂ ਪਹਿਲਾਂ ਸੂਚਨਾ ਮਿਲਣ 'ਤੇ ਜਦੋਂ ਪੁਲਿਸ ਅਫਸਰ ਮੌਕੇ ਉਪਰ ਪੁੱਜੇ ਤਾਂ ਜ਼ਖਮੀ ਵਿਅਕਤੀਆਂ ਨੂੰ ਪਹਿਲਾਂ ਹੀ ਹਸਪਤਾਲ ਲਿਜਾਇਆ ਜਾ ਚੁੱਕਾ ਸੀ। ਸ਼ੈਰਿਫ ਅਨੁਸਾਰ ਗੋਲੀਬਾਰੀ ਦੇ ਬਾਵਜੂਦ ਪਾਰਟੀ ਜਾਰੀ ਸੀ ਜਿਸ ਵਿਚ ਸੰਗੀਤ ਵੱਜ ਰਿਹਾ ਸੀ ਤੇ ਲੋਕ ਖਾ ਪੀ ਰਹੇ ਸਨ। ਸ਼ੈਰਿਫ ਦਫਤਰ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਪਰੰਤੂ ਲੱਗਦਾ ਹੈ ਕਿ ਜਾਂਚ ਲਈ ਲੰਬਾ ਸਮਾਂ ਲੱਗ ਸਕਦਾ ਹੈ ਕਿਉਂਕਿ ਪਾਰਟੀ ਵਿਚ ਸ਼ਾਮਿਲ ਲੋਕਾਂ ਕੋਲੋਂ ਪੁੱਛਗਿੱਛ ਉਪਰੰਤ ਹੀ ਕੋਈ ਸਿੱਟਾ ਕੱਢਿਆ ਜਾ ਸਕੇਗਾ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਪਾਰਟੀ ਦਾ ਪ੍ਰਬੰਧ ਕਿਸ ਨੇ ਕੀਤਾ ਸੀ।
Comments (0)