ਦਿੱਲੀ ਅਤੇ ਅੰਮ੍ਰਿਤਸਰ ਸਣੇ ਭਾਰਤ ਦੇ ਹਵਾਈ ਅੱਡਿਆਂ ‘ਤੇ ਅੰਮ੍ਰਿਤਧਾਰੀ ਸਿੱਖ ਯਾਤਰੀਆਂ ਨੂੰ ਧਾਰਮਿਕ ਚਿੰਨ੍ਹ ਪਹਿਨ ਕੇ ਸਫਰ ਕਰਨ ‘ਤੇ ਰੋਕ

ਦਿੱਲੀ ਅਤੇ ਅੰਮ੍ਰਿਤਸਰ ਸਣੇ ਭਾਰਤ ਦੇ ਹਵਾਈ ਅੱਡਿਆਂ ‘ਤੇ ਅੰਮ੍ਰਿਤਧਾਰੀ ਸਿੱਖ ਯਾਤਰੀਆਂ ਨੂੰ ਧਾਰਮਿਕ ਚਿੰਨ੍ਹ ਪਹਿਨ ਕੇ ਸਫਰ ਕਰਨ ‘ਤੇ ਰੋਕ

ਪ੍ਰੈਸ ਨੋਟ

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਹਵਾਬਾਜ਼ੀ ਮੰਤਰੀ, ਸ਼੍ਰੋਮਣੀ ਕਮੇਟੀ ਅਤੇ ਸਿੱਖ ਆਗੂਆਂ ਨੂੰ ਦਖਲ ਦੇਣ ਦੀ ਅਪੀਲ

ਅੰਮ੍ਰਿਤਸਰ : ਜਨਵਰੀ 17, 2025: ਭਾਰਤ ਦੇ ਹਵਾਈ ਅੱਡਿਆਂ, ਜਿੰਨ੍ਹਾਂ ਵਿੱਚ ਅੰਮ੍ਰਿਤਸਰ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡਾ ਵੀ ਸ਼ਾਮਲ ਹਨ, ਤੋਂ ਅੰਤਰਰਾਸ਼ਟਰੀ ਉਡਾਣ ਲੈਣ ਵਾਲੇ ਅੰਮ੍ਰਿਤਧਾਰੀ ਸਿੱਖਾਂ ਨੂੰ ਧਾਗੇ ਪਰੋ ਕੇ ਗਲੇ ਪਾਏ ਧਾਰਮਿਕ ਚਿੰਨ ਕਿਰਪਾਨ-ਖੰਡੇ ਨੂੰ ਪਾ ਕੇ ਜਾਣ ਤੋਂ ਰੋਕਿਆ ਜਾ ਰਿਹਾ ਹੈ

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਕਾਸ ਅਤੇ ਵਧੇਰੇ ਉਡਾਣਾਂ ਲਈ ਯਤਨਸ਼ੀਲ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਦੇ ਸਰਵਪੱਖੀ ਵਿਕਾਸ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ - ਅੰਮ੍ਰਿਤਸਰ ਵਿਕਾਸ ਮੰਚ ਅਤੇ ਵਿਦੇਸ਼ ਵਿੱਚ ਵੱਸਦੇ ਸਿੱਖ ਭਾਈਚਾਰੇ ਦੇ ਮੋਹਤਬਰ ਮੈਂਬਰਾਂ ਨੇ ਪੱਤਰ ਲਿੱਖ ਕੇ ਇਹ ਮੁੱਦਾ ਭਾਰਤ ਸਰਕਾਰ ਦੇ ਹਵਾਬਾਜ਼ੀ ਮੰਤਰੀ ਸ਼੍ਰੀ ਰਾਮਮੋਹਨ ਨਾਇਡੂ, ਕੇਂਦਰੀ ਮੰਤਰੀ . ਹਰਦੀਪ ਸਿੰਘ ਪੁਰੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ . ਹਰਜਿੰਦਰ ਸਿੰਘ ਧਾਮੀ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ . ਇਕਬਾਲ ਸਿੰਘ ਲਾਲਪੁਰਾ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ . ਹਰਮੀਤ ਸਿੰਘ ਕਾਲਕਾ, ਭਾਜਪਾ ਦੇ ਰਾਸ਼ਟਰੀ ਸਕੱਤਰ . ਮਨਜਿੰਦਰ ਸਿੰਘ ਸਿਰਸਾ ਅਤੇ ਹੋਰਨਾਂ ਸਿੱਖ ਆਗੂਆਂ ਦੇ ਧਿਆਨ ਵਿੱਚ ਲਿਆਂਦਾ ਹੈ ਅਤੇ ਉਹਨਾਂ ਨੂੰ ਇਨਾਂ੍ਹ ਪਾਬੰਦੀਆਂ ਦੇ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ

ਹਾਲ ਹੀ ਵਿੱਚ, ਇੱਕ ਅੰਮ੍ਰਿਤਧਾਰੀ ਸਿੰਖ ਯਾਤਰੀ ਦਾ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਅੰਮ੍ਰਿਤਸਰ ਹਵਾਈ ਅੱਡੇ ਟਰਮੀਨਲ ਦੇ ਬਾਹਰ ਕਹਿ ਰਹੇ ਸਨ ਕਿ ਉਹਨਾਂ ਨੂੰ ਸੁਰੱਖਿਆ ਜਾਂਚ ਦੌਰਾਨ ਜਹਾਜ਼ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਕਿਉਂਕਿ ਉਹਨਾਂ ਨੇ ਗਲੇ ਵਿੱਚ ਪਾਈ 1-ਇੰਚ ਤੋਂ ਵੀ ਛੋਟੀ ਜਿਹੀ ਕਿਰਪਾਨ ਉਤਾਰਨ ਤੋਂ ਇਨਕਾਰ ਕਰ ਦਿੱਤਾ ਸੀ   

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਅਤੇ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਅਤੇ ਇਨੀਸ਼ੀਏਟਿਵ ਦੇ ਕਨਵੀਨਰ ਅਨੰਤਦੀਪ ਸਿੰਘ ਢਿੰਲੋਂ ਨੇ ਡੂੰਘੀ ਚਿੰਤਾ ਪ੍ਰਗਟ ਕੀਤੀ ਕਿ ਅੰਤਰਰਾਸ਼ਟਰੀ ਉਡਾਨਾਂ ਲਈ ਸੁਰੱਖਿਆ ਜਾਂਚ ਦੌਰਾਨ ਸਿੱਖ ਯਾਤਰੀਆਂ ਨੂੰ ਧਾਗੇ ਗਲੇ ਵਿਚ ਪਾਈ ਸਿਰਫ ਇੱਕ ਇੰਚ ਵਾਲੀ ਛੋਟੀ ਕਿਰਪਾਨ, ਖੰਡਾ ਅਤੇ ਕੰਗੇ ਵਰਗੀਆਂ ਧਾਰਮਿਕ ਵਸਤਾਂ ਉਤਾਰਣ ਲਈ ਕਿਹਾ ਜਾ ਰਿਹਾ ਹੈ ਅਮਰੀਕਾ, ਕੈਨੇਡਾ ਅਤੇ ਨੀਦਰਲੈਂਡ ਵਰਗੇ ਵਿਦੇਸ਼ੀ ਹਵਾਈ ਅੱਡਿਆਂ ਤੋਂ ਭਾਰਤ ਰਹੇ ਸਿੱਖ ਯਾਤਰੀਆਂ ਨੂੰ ਇਹ ਚਿੰਨ੍ਹ ਪਹਿਨਣ ਵਿੱਚ ਕੋਈ ਸਮੱਸਿਆ ਨਹੀਂ ਆਉਂਦੀ, ਪਰ ਵਾਪਸੀ ਵੇਲੇ ਭਾਰਤੀ ਹਵਾਈ ਅੱਡਿਆਂ, ਜਿਵੇਂ ਕਿ ਅੰਮ੍ਰਿਤਸਰ ਅਤੇ ਦਿੱਲੀ 'ਤੇ, ਉਹਨਾਂ ਨੂੰ ਇਹ ਚਿੰਨ੍ਹ ਉਤਾਰਣ ਲਈ ਮਜ਼ਬੂਰ ਕੀਤਾ ਜਾਂਦਾ ਹੈ

ਮੰਤਰੀ ਨਾਇਡੂ ਅਤੇ ਹੋਰਨਾਂ ਨੂੰ ਲਿਖੇ ਆਪਣੇ ਪੱਤਰ ਵਿੱਚ, ਇਹਨਾਂ ਆਗੂਆਂ ਨੇ ਇਸ ਗੱਲਤੇ ਜ਼ੋਰ ਦਿੱਤਾ ਕਿ ਗਲੇ ਪਾਈ ਇਹ ਛੋਟੀ ਕਿਰਪਾਨ, ਭਾਰਤ ਘਰੇਲੂ ਉਡਾਣਾਂਤੇ ਲੈ ਕੇ ਜਾਣ ਵਾਲੀਆਂ ਵੱਡੀ ਕਿਰਪਾਨ ਵਾਂਗ ਗਾਤਰੇ ਪਾ ਕਮਰ ਦੁਆਲੇ ਨਹੀਂ ਬਲਕਿ ਧਾਗੇ ਨਾਲ ਗਲੇ ਪਾਈਆਂ ਜਾਂਦੀਆਂ ਹਨ

ਗੁਮਟਾਲਾ ਨੇ ਕਿਹਾ, “ਅੰਮ੍ਰਿਤਸਰ ਅਤੇ ਦਿੱਲੀ ਹਵਾਈ ਅੱਡਿਆਂ ਤੋਂ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਬਹੁਤ ਸਾਰੇ ਅੰਮ੍ਰਿਤਧਾਰੀ ਸਿੱਖ ਯਾਤਰੀਆਂ ਨੇ ਸਾਡੇ ਤੱਕ ਪਹੁੰਚ ਕਰ ਦੱਸ਼ਿਆ ਕਿ ਇਹਨਾਂ ਛੋਟੇ ਆਕਾਰ ਦੇ ਧਾਰਮਿਕ ਵਸਤੂਆਂ ਨੂੰ ਹਟਾਉਣ ਲਈ ਮਜਬੂਰ ਕੀਤੇ ਜਾਣਾ, ਉਹਨਾਂ ਦੀ ਆਪਣੀ ਧਾਰਮਿਕ ਆਜ਼ਾਦੀ ਦੀ ਉਲੰਘਣਾ ਹੈ ਸਰਕਾਰ ਨੂੰ ਇਸ ਦੇ ਹੱਲ ਸੰਬੰਧੀ ਜਲਦ ਦਿਸ਼ਾ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ

ਢਿੱਲੋ ਨੇ ਨਿਰਾਸ਼ਾ ਪ੍ਰਗਟ ਕਰਦੇ ਕਿਹਾ ਕਿ, “ਇਹ ਸਮੱਸਿਆ ਸਿਰਫ ਭਾਰਤੀ ਹਵਾਈ ਅੱਡਿਆਂਤੇ ਹੀ ਰਹੀ ਹੈ ਇਸ ਵਾਸਤੇ ਅਸੀਂ ਮੰਤਰੀ ਨਾਇਡੂ ਨੂੰ ਦਖਲ ਦੇਣ ਦੀ ਅਪੀਲ ਕੀਤੀ ਹੈ ਕਿਉਂਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ (ਬੀ.ਸੀ..ਐਸ) ਮਹਿਕਮਾ ਜੋ ਅਜਿਹੀਆਂ ਹਵਾਬਾਜ਼ੀ ਸੰਬੰਧੀ ਸੁਰੱਖਿਆ ਨੀਤੀਆਂ ਤਿਆਰ ਕਰਦਾ ਹੈ, ਹਵਾਬਾਜ਼ੀ ਮੰਤਰਾਲੇ ਦੇ ਅਧੀਨ ਕੰਮ ਕਰਦਾ ਹੈ

ਨਾਲ ਮੰਚ ਆਗੂਆਂ ਨੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਆਗੂਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਿੱਖ ਯਾਤਰੀਆਂ ਦੇ ਧਾਰਮਿਕ ਅਧਿਕਾਰਾਂ ਦੀ ਵਕਾਲਤ ਕਰਨ ਅਤੇ ਉਹਨਾਂ ਦੀ ਧਾਰਮਿਕ ਆਜ਼ਾਦੀ ਦਾ ਸਤਿਕਾਰ ਕੀਤਾ ਜਾਵੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਭਾਂਵੇ ਹਵਾਈ ਅੱਡੇ ਦੀ ਸੁਰੱਖਿਆ ਨਾਲ ਕੋਈ ਸਮਝੋਤਾ ਨਹੀਂ ਹੋਣਾ ਚਾਹੀਦਾ, ਪਰ ਇਸ ਨਾਲ ਭਾਰਤੀ ਸੰਵਿਧਾਨ ਵਿੱਚ ਦਰਜ ਸਿੱਖਾਂ ਨੂੰ ਧਾਰਮਿਕ ਆਜ਼ਾਦੀ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ

 

ਜਾਰੀ ਕਰਤਾ:

ਸਮੀਪ ਸਿੰਘ ਗੁਮਟਾਲਾ

ਓਵਰਸੀਜ਼ ਸਕੱਤਰ, ਅੰਮ੍ਰਿਤਸਰ ਵਿਕਾਸ ਮੰਚ

ਗਲੋਬਲ ਕਨਵੀਨਰ, ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ

ਡੇਟਨ, ਓਹਾਇਓ, ਅਮਰੀਕਾ

ਈਮੇਲ: sameep.singh@gmail.com

Pon: +1 (937) 654-8873

 

ਅਨੰਤਦੀਪ ਸਿੰਘ ਢਿੱਲੋਂ

ਓਵਰਸੀਜ਼ ਸਕੱਤਰ, ਅੰਮ੍ਰਿਤਸਰ ਵਿਕਾਸ ਮੰਚ

ਗਲੋਬਲ ਕਨਵੀਨਰ, ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ

ਵਿਕਟੋਰੀਆ, ਬ੍ਰਿਟਿਸ਼ ਕੋਲੰਬੀਆ, ਕੈਨੇਡਾ

ਈਮੇਲ: anantdhillon@gmail.com

Pon: +1-250-516-3913