ਧਰਮ ਹੀ ਸਾਨੂੰ ਚੰਗਾ ਇਨਸਾਨ ਬਣਾਉਂਦਾ ਹੈ : ਸਿੱਖ ਮਿਸ਼ਨ
ਕੁਰੂਕਸ਼ੇਤਰ/ਏ.ਟੀ.ਨਿਊਜ਼: ਸਿੱਖ ਮਿਸ਼ਨ ਦੇ ਇੰਚਾਰਜ ਸ੍ਰ. ਸੁਖਵਿੰਦਰ ਸਿੰਘ ਨੇ ਕਿਹਾ ਹੈ ਕਿ ਧਰਮ ਹੀ ਸਾਨੂੰ ਚੰਗਾ ਇਨਸਾਨ ਬਣਾਉਂਦਾ ਹੈ ਅਤੇ ਭਗਤ ਰਵਿਦਾਸ ਜੀ ਨੇ ਹਰ ਇਨਸਾਨ ਨਾਲ ਬਰਾਬਰੀ ਤੇ ਸਤਿਕਾਰ ਵਾਲਾ ਵਿਹਾਰ ਕਰਨ ਦੀ ਜਾਚ ਸਿਖਾਈ ਹੈ। ਉਹ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਮਿਸ਼ਨ ਹਰਿਆਣਾ, ਕੁਰੂਕਸ਼ੇਤਰ ਵੱਲੋਂ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ, ਝਾਂਸਾ (ਕੁਰੂਕਸ਼ੇਤਰ) ਵਿਖੇ ਇੱਕ ਰੋਜ਼ਾ ਵਿਸ਼ੇਸ਼ ਗੁਰਮਤਿ ਸੈਮੀਨਾਰ ਦੌਰਾਨ ਸੰਬੋਧਨ ਕਰ ਰਹੇ ਸਨ। ਇਹ ਸੈਮੀਨਾਰ ਭਗਤ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ, ਜਿਸ ਵਿੱਚ ਪ੍ਰਚਾਰਕ ਭਾਈ ਨਵਜੋਤ ਸਿੰਘ ਵੱਲੋਂ ਗੁਰਮੁਖੀ ਲਿਪੀ, ਗੁਰਬਾਣੀ ਸੰਥਿਆ, ਸਿੱਖ ਇਤਿਹਾਸ ਅਤੇ ਗੁਰਮਤਿ ਰਹਿਣੀ ਬਾਰੇ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੌਰਾਨ ਲਗਭਗ 150 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਦੇ ਸਵਾਲ-ਜਵਾਬ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਸਿੱਖ ਮਿਸ਼ਨ ਹਰਿਆਣਾ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।











Comments (0)