ਮੋਹਾਲੀ ਵਿੱਚ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਧਰਨਾ

ਮੋਹਾਲੀ ਵਿੱਚ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਧਰਨਾ

ਮੋਹਾਲੀ/ਏ.ਟੀ.ਨਿਊਜ਼:  ਪੰਜਾਬ ਵਿੱਚ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਹਨਾਂ ਮੁਲਾਜਮਾਂ ਵੱਲੋਂ ਅੱਜ ਮੋਹਾਲੀ ਵਿੱਚ ਆਪਣੀਆਂ ਮੰਗਾਂ ਦੇ ਹੱਕ ਵਿੱਚ ਧਰਨਾ ਦਿੱਤਾ ਗਿਆ ਹੈ। ਇਹ ਮੁਲਾਜ਼ਮ ਆਪਣੀਆਂ ਘੱਟ ਤਨਖਾਹਾਂ ਤੇ ਹੋਰ ਕੰਮਾਂ ਵਿੱਚ ਹੋਏ ਜ਼ੁਰਮਾਨੇ ਦੇ ਵਿਰੋਧ ਵਿੱਚ ਸੇਵਾ ਕੇਂਦਰ ਬੰਦ ਕਰ ਕੇ ਧਰਨੇ ਵਿੱਚ ਸ਼ਾਮਿਲ ਹੋਏ ਹਨ। ਸੇਵਾ ਕੇਂਦਰਾਂ ਦੇ ਮੁਲਾਜਮਾਂ ਦੀ ਹੜਤਾਲ ਕਾਰਨ ਸੇਵਾ ਕੇਂਦਰਾਂ ਵਿੱਚ ਕੰਮ ਕਰਾਉਣ ਵਾਲੇ ਲੋਕ ਖੱਜਲ ਖੁਆਰ ਹੋ ਰਹੇ ਹਨ। ਮੋਹਾਲੀ ਧਰਨੇ ਵਿੱਚ ਪੰਜਾਬ ਦੇ ਵੱਖ ਵੱਖ ਇਲਾਕਿਆਂ ਤੋਂ   ਸੇਵਾ ਕੇਂਦਰਾਂ ਦੇ ਮੁਲਾਜ਼ਮ ਹੜਤਾਲ ਕਰ ਕੇ ਮੋਹਾਲੀ ਧਰਨੇ ਵਿੱਚ ਸ਼ਾਮਲ ਹੋਏ ਹਨ।