ਰਾਹੁਲ ਗਾਂਧੀ ਨੇ ਸੰਗਰੂਰ ਤੋਂ ਵਜਾਇਆ ਕਾਂਗਰਸ ਦਾ ਚੋਣ ਬਿਗੁਲv

ਰਾਹੁਲ ਗਾਂਧੀ ਨੇ ਸੰਗਰੂਰ ਤੋਂ ਵਜਾਇਆ ਕਾਂਗਰਸ ਦਾ ਚੋਣ ਬਿਗੁਲv

ਸੰਗਰੂਰ/ਏ.ਟੀ.ਨਿਊਜ਼ :
ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਪੰਜਾਬ ਦੇ ਸੰਗਰੂਰ ਵਿਖੇ ਹੋਈ ਵਿਸ਼ਾਲ ‘ਇਨਸਾਫ਼ ਰੈਲੀ’ ਵਿੱਚ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਚੋਣ ਬਿਗੁਲ’ ਵਜਾ ਦਿੱਤਾ ਹੈ। ਰਾਹੁਲ ਗਾਂਧੀ ਨੇ ਪੰਜਾਬ ਦੇ ਮਾਲਵਾ ਇਲਾਕੇ ਤੋਂ ਕਾਂਗਰਸ ਦੀ ਚੋਣ ਮੁਹਿੰਮ ਸ਼ੁਰੂ ਕਰਕੇ ਮਾਲਵਾ ਖੇਤਰ ਵਿੱਚ ਕਾਂਗਰਸ ਦਾ ਆਧਾਰ ਵਧਾਉਣ ਲਈ ਯਤਨ ਕੀਤੇ ਹਨ।  
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਇਹ ਰੈਲੀ ਸੂਬੇ ਵਿੱਚ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਵੇਗੀ।
ਇਸ ਰੈਲੀ ਰਾਹੀਂ ਪਾਰਟੀ ਨੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਅਧਿਕਾਰਤ ਚੋਣ ਮੁਹਿੰਮ ਦਾ ਬਿਗੁਲ ਵਜਾ ਦਿੱਤਾ ਹੈ । ਪਰਗਟ ਸਿੰਘ ਨੇ ਕਿਹਾ ਕਿ ਇਸ ਰੈਲੀ ਦਾ ਮੁੱਖ ਮਕਸਦ ਪੰਜਾਬ ਦੇ ਹੱਕਾਂ, ਲੋਕਾਂ ਨੂੰ ਇਨਸਾਫ਼ ਦਿਵਾਉਣ ਅਤੇ ਸੂਬੇ ਦੇ ਬਿਹਤਰ ਭਵਿੱਖ ਲਈ ਇੱਕ ਮਜ਼ਬੂਤ ਆਵਾਜ਼ ਬੁਲੰਦ ਕਰਨਾ ਹੈ।